ਨਗਰ ਨਿਗਮ ਕਪੂਰਥਲਾ ਵੱਲੋਂ ਸਟਰੀਟ ਲਾਈਟਾਂ ਦੀ ਸਾਂਭ-ਸੰਭਾਲ ਦਾ ਕੰਮ ਆਪਣੇ ਪੱਧਰ ‘ਤੇ ਕਰਨ ਦਾ ਫੈਸਲਾਸਟਰੀਟ ਲਾਈਟਾਂ ਦੇ ਸਾਮਾਨ ਅਤੇ ਮੈਨਪਾਵਰ ‘ਤੇ 1.09 ਕਰੋੜ ਰੁਪਏ ਕੀਤੇ ਜਾਣਗੇ ਖਰਚ, 18 ਮਹੀਨਿਆਂ ਲਈ 5 ਇਲੈਕਟ੍ਰੀਸ਼ੀਅਨ ਅਤੇ 12 ਹੈਲਪਰ ਕੀਤੇ ਜਾਣਗੇ ਤਾਇਨਾਤ

Featured image

ਕਪੂਰਥਲਾ, 17 ਸਤੰਬਰ: ਨਗਰ ਨਿਗਮ ਕਪੂਰਥਲਾ ਵੱਲੋਂ ਆਪਣੇ ਅਧਿਕਾਰ ਖੇਤਰ ਅਧੀਨ ਆਉਂਦੇ ਸਾਰੇ 50 ਵਾਰਡਾਂ ਵਿੱਚ ਸਟਰੀਟ ਲਾਈਟਾਂ ਦੀ ਸਮੇਂ ਸਿਰ ਮੁਰੰਮਤ ਨੂੰ ਯਕੀਨੀ ਬਣਾਉਣ ਅਤੇ ਇਨ੍ਹਾਂ ਦੇ ਕੰਮਕਾਜ ਨੂੰ ਬਿਹਤਰ ਬਣਾਉਣ ਲਈ ਇੱਕ ਅਹਿਮ ਫੈਸਲਾ ਲੈਂਦਿਆਂ ਸ਼ਹਿਰ ਭਰ ਵਿੱਚ ਸਟਰੀਟ ਲਾਈਟਾਂ ਦੀ ਸਾਂਭ-ਸੰਭਾਲ ਦਾ ਕੰਮ ਆਪਣੇ ਪੱਧਰ ‘ਤੇ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।ਇਸ ਤਹਿਤ ਨਗਰ ਨਿਗਮ ਵੱਲੋਂ ਸਟਰੀਟ ਲਾਈਟਾਂ ਦੀ ਸਾਂਭ-ਸੰਭਾਲ ਲਈ ਲਗਭਗ 45 ਲੱਖ ਰੁਪਏ ਦਾ ਸਾਮਾਨ ਖਰੀਦਿਆ ਜਾਵੇਗਾ। ਇਸ ਸਾਮਾਨ ਵਿੱਚ ਕੇਬਲਾਂ, ਖੰਭੇ, ਐਲ.ਈ.ਡੀ. ਲਾਈਟਾਂ, ਲਾਈਟ ਡਰਾਈਵਰ ਅਤੇ ਐਮ.ਸੀ.ਪੀ.ਸੀ.ਬੀ. ਤੋਂ ਇਲਾਵਾ ਸਟਰੀਟ ਲਾਈਟਾਂ ਦੀ ਮੁਰੰਮਤ ਅਤੇ ਸਾਂਭ-ਸੰਭਾਲ ਲਈ ਲੋੜੀਂਦੀਆਂ ਹੋਰ ਮੁੱਖ ਵਸਤਾਂ ਸ਼ਾਮਲ ਹਨ। ਇਸ ਤੋਂ ਇਲਾਵਾ, ਨਗਰ ਨਿਗਮ ਵੱਲੋਂ ਸਟਰੀਟ ਲਾਈਟਾਂ ਦੀ ਸਾਂਭ-ਸੰਭਾਲ ਲਈ ਮੈਨਪਾਵਰ ‘ਤੇ ਲਗਭਗ 64 ਲੱਖ ਰੁਪਏ ਖਰਚ ਕੀਤੇ ਜਾਣਗੇ। ਇਸ ਪ੍ਰਬੰਧ ਤਹਿਤ ਸ਼ਹਿਰ ਭਰ ਵਿੱਚ ਮੁਰੰਮਤ ਅਤੇ ਸਾਂਭ-ਸੰਭਾਲ ਦਾ ਕੰਮ ਕਰਨ, ਸਟਰੀਟ ਲਾਈਟਾਂ ਨੂੰ ਚਾਲੂ ਹਾਲਤ ਵਿੱਚ ਰੱਖਣ ਅਤੇ ਵਸਨੀਕਾਂ ਤੋਂ ਪ੍ਰਾਪਤ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਡੇਢ ਸਾਲ (18 ਮਹੀਨਿਆਂ) ਦੇ ਸਮੇਂ ਲਈ 5 ਇਲੈਕਟ੍ਰੀਸ਼ੀਅਨ ਅਤੇ 12 ਹੈਲਪਰਾਂ ਨੂੰ ਕੰਮ ‘ਤੇ ਲਗਾਇਆ ਜਾਵੇਗਾ।ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਸਨੀਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਅਤੇ ਜਵਾਬਦੇਹ ਜਨਤਕ ਸੇਵਾਵਾਂ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਰੱਖਿਆ ਅਤੇ ਸਹੂਲਤ ਲਈ ਸਟਰੀਟ ਲਾਈਟਾਂ ਦਾ ਸਹੀ ਢੰਗ ਨਾਲ ਕੰਮ ਕਰਨਾ ਬਹੁਤ ਜ਼ਰੂਰੀ ਹੈ, ਖਾਸ ਕਰਕੇ ਰਿਹਾਇਸ਼ੀ ਇਲਾਕਿਆਂ ਅਤੇ ਰਾਤ ਸਮੇਂ ਵਰਤੀਆਂ ਜਾਣ ਵਾਲੀਆਂ ਸੜਕਾਂ ‘ਤੇ। ਨਗਰ ਨਿਗਮ ਕਮਿਸ਼ਨਰ ਅਨੁਪਮ ਕਲੇਰ ਨੇ ਦੱਸਿਆ ਕਿ ਪਿਛਲੀ ਏਜੰਸੀ ਦਾ ਠੇਕਾ ਪਹਿਲਾਂ ਹੀ ਰੱਦ ਕੀਤਾ ਜਾ ਚੁੱਕਾ ਹੈ ਅਤੇ ਕੰਪਨੀ ਨੂੰ ਰਸਮੀ ਤੌਰ ‘ਤੇ ਟਰਮੀਨੇਸ਼ਨ ਨੋਟਿਸ ਵੀ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵਸਨੀਕਾਂ ਨੂੰ ਬਿਹਤਰ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਲਈ ਸਟਰੀਟ ਲਾਈਟਾਂ ਦੀ ਸੁਚੱਜੀ ਸਾਂਭ-ਸੰਭਾਲ ਨਗਰ ਨਿਗਮ ਦੀ ਅਹਿਮ ਤਰਜੀਹ ਹੈ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਉਣ ਲਈ ਇੱਕ ਢੁਕਵਾਂ ਸਿਸਟਮ ਵੀ ਬਣਾਇਆ ਜਾਵੇਗਾ ਤਾਂ ਜੋ ਸਾਂਭ-ਸੰਭਾਲ ਨਾਲ ਸਬੰਧਤ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕੀਤਾ ਜਾ ਸਕੇ ਅਤੇ ਖਰਾਬ ਸਟਰੀਟ ਲਾਈਟਾਂ ਦੀ ਬਿਨਾਂ ਕਿਸੇ ਬੇਲੋੜੀ ਦੇਰੀ ਤੋਂ ਮੁਰੰਮਤ ਕੀਤੀ ਜਾ ਸਕੇ।ਕਿਸੇ ਵੀ ਤਰ੍ਹਾਂ ਦੀ ਮਦਦ ਦੇ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਹੈਲਪਲਾਈਨ ਨੰਬਰ 01822-233777 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *