ਅਦਾਕਾਰ ਟਾਈਗਰ ਸ਼ਰਾਫ਼ ਦੀ ਕਾਰ ’ਤੇ ਗੋਲੀਬਾਰੀ ਮਾਮਲੇ ’ਚ ਰਾਜਸਥਾਨ ਤੋਂ ਤਿੰਨ ਸ਼ੱਕੀ ਕਾਬੂ, ਵਾਰਦਾਤ ’ਚ ਵਰਤੀ ਬਾਈਕ ਬਰਾਮਦ

0
6ad5789066a2f-tiger-shroff-195527483-16x9

ਇੱਕ ਮੁਲਜ਼ਮ ਬਿਹਾਰ ਅਤੇ ਦੋ ਹਰਿਆਣਾ ਦੇ ਵਸਨੀਕ; ਪੁਲਿਸ ਨੂੰ ਵਾਰਦਾਤ ਤੋਂ ਪਹਿਲਾਂ ਰੇਕੀ ਕੀਤੇ ਜਾਣ ਦਾ ਸ਼ੱਕ

ਚਾਰ ਸਾਲਾਂ ’ਚ ਸਲਮਾਨ ਖ਼ਾਨ ਸਮੇਤ 8 ਅਦਾਕਾਰਾਂ ਤੇ ਗਾਇਕਾਂ ਨੂੰ ਬਣਾਇਆ ਜਾ ਚੁੱਕਾ ਹੈ ਨਿਸ਼ਾਨਾ

ਅਦਾਕਾਰ ਟਾਈਗਰ ਸ਼ਰਾਫ਼ ਦੀ ਕਾਰ ’ਤੇ ਹੋਈ ਗੋਲੀਬਾਰੀ ਦੇ ਮਾਮਲੇ ’ਚ ਕੋਟਾ ਪੁਲਿਸ ਨੇ ਰਾਜਸਥਾਨ ਤੋਂ ਤਿੰਨ ਸ਼ੱਕੀਆਂ ਨੂੰ ਹਿਰਾਸਤ ’ਚ ਲਿਆ ਹੈ। ਪੁਲਿਸ ਮੁਤਾਬਕ ਇਨ੍ਹਾਂ ’ਚੋਂ ਇੱਕ ਬਿਹਾਰ ਅਤੇ ਦੋ ਹਰਿਆਣਾ ਦੇ ਰਹਿਣ ਵਾਲੇ ਹਨ। ਮੁੱਢਲੀ ਜਾਂਚ ਦੌਰਾਨ ਦੋ ਸ਼ੱਕੀਆਂ ਵੱਲੋਂ ਗੋਲੀਬਾਰੀ ਕੀਤੇ ਜਾਣ ਦੀ ਗੱਲ ਸਾਹਮਣੇ ਆਈ ਹੈ। ਇਸ ਦੌਰਾਨ ਮੁੰਬਈ ਕ੍ਰਾਈਮ ਬ੍ਰਾਂਚ ਵੱਲੋਂ ਰਾਜਸਥਾਨ ਅਤੇ ਗੁਜਰਾਤ ਸਮੇਤ ਕਈ ਥਾਵਾਂ ’ਤੇ ਛਾਪੇਮਾਰੀ ਕਰਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।ਜਾਂਚ ਏਜੰਸੀਆਂ ਨੂੰ ਸ਼ੱਕ ਹੈ ਕਿ ਹਮਲਾਵਰਾਂ ਨੇ ਵਾਰਦਾਤ ਤੋਂ ਪਹਿਲਾਂ ਟਾਈਗਰ ਸ਼ਰਾਫ਼ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖੀ ਸੀ। ਪੁਲਿਸ ਮੁਤਾਬਕ ਉਨ੍ਹਾਂ ਨੂੰ ਇਹ ਜਾਣਕਾਰੀ ਸੀ ਕਿ ਅਦਾਕਾਰ ਹਰ ਐਤਵਾਰ ਜੁਹੂ ਸਥਿਤ ਫੁੱਟਬਾਲ ਗਰਾਊਂਡ ’ਚ ਆਉਂਦੇ ਹਨ। ਦੱਸਿਆ ਜਾ ਰਿਹਾ ਹੈ ਕਿ ਸ਼ਾਮ ਕਰੀਬ 7 ਵਜੇ ਤਿੰਨ ਵਿਅਕਤੀਆਂ ਨੇ ਉਨ੍ਹਾਂ ਦੀ ਕਾਰ ’ਤੇ ਗੋਲੀਆਂ ਚਲਾਈਆਂ।

ਗੋਲੀਬਾਰੀ ਦੌਰਾਨ ਟਾਈਗਰ ਸ਼ਰਾਫ਼ ਨੂੰ ਗੋਲੀ ਨਹੀਂ ਲੱਗੀ, ਪਰ ਬਾਰੂਦ ਅਤੇ ਸ਼ੀਸ਼ੇ ਦੇ ਟੁਕੜਿਆਂ ਕਾਰਨ ਉਨ੍ਹਾਂ ਦੇ ਖੱਬੇ ਹੱਥ ’ਤੇ ਸੱਟ ਲੱਗੀ। ਉਨ੍ਹਾਂ ਦੇ ਡਰਾਈਵਰ ਦੇ ਵੀ ਜ਼ਖ਼ਮੀ ਹੋਣ ਦੀ ਜਾਣਕਾਰੀ ਹੈ। ਇਸ ਘਟਨਾ ਦੀ ਜ਼ਿੰਮੇਵਾਰੀ ਲਾਰੈਂਸ ਗੈਂਗ ਵੱਲੋਂ ਲਏ ਜਾਣ ਦੀ ਗੱਲ ਵੀ ਸਾਹਮਣੇ ਆਈ ਹੈ, ਜਿਸ ਦੀ ਜਾਂਚ ਕੀਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਪਿਛਲੇ ਚਾਰ ਸਾਲਾਂ ਦੌਰਾਨ ਬਾਲੀਵੁੱਡ ਅਦਾਕਾਰ ਸਲਮਾਨ ਖ਼ਾਨ ਸਮੇਤ ਅੱਠ ਅਦਾਕਾਰਾਂ ਅਤੇ ਗਾਇਕਾਂ ਨੂੰ ਨਿਸ਼ਾਨਾ ਬਣਾਏ ਜਾਣ ਦੀਆਂ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ। ਪੁਲਿਸ ਵੱਲੋਂ ਮਾਮਲੇ ਦੇ ਹੋਰ ਪਹਿਲੂਆਂ ਦੀ ਜਾਂਚ ਜਾਰੀ ਹੈ।

Leave a Reply

Your email address will not be published. Required fields are marked *