ਅਮਰੀਕਾ ਦੀ ਜ਼ਿੰਦਗੀ ਛੱਡ ਪੰਜਾਬ ਪਰਤੀ ਜੱਗੂ ਭਗਵਾਨਪੁਰੀਆ ਦੀ ਪਤਨੀ, ਡੇਰਾ ਬਾਬਾ ਨਾਨਕ ਤੋਂ ਚੋਣ ਲੜਨ ਦਾ ਐਲਾਨ

0
Screenshot 2026-10-19 131832

ਡੈਂਟਿਸਟ ਦੀ ਪੜ੍ਹਾਈ ਵਿਚਾਲੇ ਛੱਡ ਕੇ ਸਿਆਸਤ ’ਚ ਆਉਣ ਦਾ ਫੈਸਲਾ, ਪਾਰਟੀ ਬਾਰੇ ਫਿਲਹਾਲ ਚੁੱਪ

ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਪਤਨੀ ਅਮਨਦੀਪ ਕੌਰ ਨੇ ਪੰਜਾਬ ਦੀ ਸਿਆਸਤ ਵਿੱਚ ਕਦਮ ਰੱਖਣ ਦਾ ਐਲਾਨ ਕਰਦਿਆਂ ਡੇਰਾ ਬਾਬਾ ਨਾਨਕ ਵਿਧਾਨ ਸਭਾ ਹਲਕੇ ਤੋਂ ਚੋਣ ਲੜਨ ਦਾ ਫੈਸਲਾ ਕੀਤਾ ਹੈ। ਤਿੰਨ ਦਿਨ ਪਹਿਲਾਂ ਅਮਰੀਕਾ ਤੋਂ ਪੰਜਾਬ ਪਰਤੀ ਅਮਨਦੀਪ ਕੌਰ ਨੇ ਹਲਕੇ ਦੇ ਪਿੰਡ ਸਰਫਕੋਟ ਵਿਖੇ ਆਪਣੇ ਚੋਣ ਲੜਨ ਦੇ ਇਰਾਦੇ ਬਾਰੇ ਜਾਣਕਾਰੀ ਦਿੱਤੀ। ਹਾਲਾਂਕਿ, ਉਨ੍ਹਾਂ ਨੇ ਅਜੇ ਤੱਕ ਇਹ ਸਪੱਸ਼ਟ ਨਹੀਂ ਕੀਤਾ ਕਿ ਉਹ ਕਿਸ ਸਿਆਸੀ ਪਾਰਟੀ ਵੱਲੋਂ ਚੋਣ ਮੈਦਾਨ ਵਿੱਚ ਉਤਰਨਗੇ।ਜੱਗੂ ਭਗਵਾਨਪੁਰੀਆ, ਜਿਸ ਦਾ ਅਸਲ ਨਾਂ ਜਗਦੀਪ ਸਿੰਘ ਹੈ, ਇਸ ਸਮੇਂ ਅਸਾਮ ਦੀ ਸਿਲਚਰ ਕੇਂਦਰੀ ਜੇਲ੍ਹ ਵਿੱਚ ਬੰਦ ਹੈ। ਅਮਰੀਕਾ ਵਿੱਚ ਡੈਂਟਿਸਟ ਦੀ ਪੜ੍ਹਾਈ ਅਤੇ ਉੱਥੋਂ ਦੀ ਜ਼ਿੰਦਗੀ ਛੱਡ ਕੇ ਪੰਜਾਬ ਪਰਤੀ ਅਮਨਦੀਪ ਕੌਰ ਨੇ ਕਿਹਾ ਕਿ ਡੇਰਾ ਬਾਬਾ ਨਾਨਕ ਨਾਲ ਉਨ੍ਹਾਂ ਦਾ ਗੂੜ੍ਹਾ ਰਿਸ਼ਤਾ ਹੈ। ਉਹ ਇਸ ਹਲਕੇ ਦੀ ਧੀ ਵੀ ਹਨ ਅਤੇ ਨੂੰਹ ਵੀ। ਇਸ ਲਈ ਆਪਣੇ ਇਲਾਕੇ ਅਤੇ ਲੋਕਾਂ ਦੀ ਸੇਵਾ ਕਰਨਾ ਉਨ੍ਹਾਂ ਦਾ ਨੈਤਿਕ ਫਰਜ਼ ਹੈ।

ਅਮਨਦੀਪ ਕੌਰ ਨੇ ਕਿਹਾ ਕਿ ਹੁਣ ਉਹ ਪੰਜਾਬ ਵਿੱਚ ਹੀ ਪੱਕੇ ਤੌਰ ’ਤੇ ਰਹਿ ਕੇ ਲੋਕਾਂ ਵਿਚਕਾਰ ਕੰਮ ਕਰਨਗੇ ਅਤੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝ ਕੇ ਉਨ੍ਹਾਂ ਦੀ ਸੇਵਾ ਕਰਨਗੇ।

Leave a Reply

Your email address will not be published. Required fields are marked *