ਟਾਈਗਰ ਸ਼ਰੌਫ ਦੀ ਕਾਰ ’ਤੇ ਫਾਇਰਿੰਗ ਮਾਮਲੇ ’ਚ ਤਿੰਨ ਸ਼ੱਕੀ ਕਾਬੂ, ਇੱਕ ਨਾਬਾਲਗ ਵੀ ਸ਼ਾਮਲ

0
WhatsApp Image 2026-10-19 at 4.29.51 PM

ਬੌਲੀਵੁੱਡ ਅਦਾਕਾਰ ਟਾਈਗਰ ਸ਼ਰੌਫ ਦੀ ਕਾਰ ’ਤੇ ਹੋਈ ਗੋਲੀਬਾਰੀ ਦੇ ਮਾਮਲੇ ਵਿੱਚ ਪੁਲੀਸ ਨੇ ਕਾਰਵਾਈ ਕਰਦਿਆਂ ਰਾਜਸਥਾਨ ਦੇ ਕੋਟਾ ਰੇਲਵੇ ਸਟੇਸ਼ਨ ਤੋਂ ਤਿੰਨ ਸ਼ੱਕੀਆਂ ਨੂੰ ਹਿਰਾਸਤ ਵਿੱਚ ਲਿਆ ਹੈ। ਇਨ੍ਹਾਂ ਵਿੱਚ ਇੱਕ ਨਾਬਾਲਗ ਵੀ ਸ਼ਾਮਲ ਹੈ। ਪੁਲੀਸ ਨੇ ਸੋਮਵਾਰ ਨੂੰ ਪੁਣੇ-ਜੈਪੁਰ ਸੁਪਰਫਾਸਟ ਐਕਸਪ੍ਰੈੱਸ ਵਿੱਚੋਂ ਇਨ੍ਹਾਂ ਨੂੰ ਕਾਬੂ ਕੀਤਾ।

ਕੋਟਾ ਦੀ ਪੁਲੀਸ ਕਮਿਸ਼ਨਰ ਤੇਜਸਵਨੀ ਗੌਤਮ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਹਿਰਾਸਤ ਵਿੱਚ ਲਏ ਗਏ ਸ਼ੱਕੀਆਂ ਵਿੱਚੋਂ ਇੱਕ ਦੇ ਲਾਰੈਂਸ ਬਿਸ਼ਨੋਈ ਗੈਂਗ ਦੇ ਕਥਿਤ ਸਾਥੀ ਅਨਿਲ ਪੰਡਿਤ ਨਾਲ ਸੰਪਰਕ ਹੋਣ ਦੀ ਗੱਲ ਸਾਹਮਣੇ ਆਈ ਹੈ। ਜ਼ਿਕਰਯੋਗ ਹੈ ਕਿ ਐਤਵਾਰ ਨੂੰ ਹੋਏ ਇਸ ਹਮਲੇ ਦੀ ਜ਼ਿੰਮੇਵਾਰੀ ਕਥਿਤ ਤੌਰ ’ਤੇ ਇਸੇ ਗੈਂਗ ਨੇ ਲਈ ਸੀ।

ਪੁਲੀਸ ਅਨੁਸਾਰ ਰੇਲਵੇ ਸਟੇਸ਼ਨ ’ਤੇ ਕੀਤੇ ਗਏ ਕਰੀਬ 15 ਮਿੰਟ ਦੇ ਅਪਰੇਸ਼ਨ ਦੌਰਾਨ ਤਿੰਨਾਂ ਸ਼ੱਕੀਆਂ ਨੂੰ ਕਾਬੂ ਕੀਤਾ ਗਿਆ। ਮੁੱਢਲੀ ਜਾਣਕਾਰੀ ਮੁਤਾਬਕ, ਉਹ ਪੁਲੀਸ ਤੋਂ ਬਚ ਕੇ ਨੇਪਾਲ ਭੱਜਣ ਦੀ ਯੋਜਨਾ ਬਣਾ ਰਹੇ ਸਨ। मामले ਦੀ ਅਗਲੇਰੀ ਜਾਂਚ ਜਾਰੀ ਹੈ।

Leave a Reply

Your email address will not be published. Required fields are marked *