ਪੰਜਾਬ ਵਿਧਾਨ ਸਭਾ ਚੋਣਾਂ 2027
‘ਆਪ’ ਵੱਲੋਂ ਜਲਦ ਉਮੀਦਵਾਰਾਂ ਦੀ ਪਹਿਲੀ ਲਿਸਟ ਹੋਵੇਗੀ ਜਾਰੀ
ਪੰਜਾਬ ‘ਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਕਮਰ ਕੱਸ ਲਈ ਹੈ। ਖ਼ਬਰ ਹੈ ਕਿ ਆਮ ਆਦਮੀ ਪਾਰਟੀ (ਆਪ) 15 ਨਵੰਬਰ ਤੋਂ ਪਹਿਲਾਂ-ਪਹਿਲਾਂ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਨਤਕ ਕਰ ਸਕਦੀ ਹੈ। ਇਸੇ ਰਣਨੀਤੀ ‘ਤੇ ਚਰਚਾ ਲਈ ਦਿੱਲੀ ਵਿਖੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਇੱਕ ਅਹਿਮ ਬੈਠਕ ਸੱਦੀ ਗਈ ਹੈ, ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੀ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਣਗੇ।
ਦੱਸਣਯੋਗ ਹੈ ਕਿ ਸੂਬੇ ਵਿੱਚ 15 ਦਸੰਬਰ ਤੋਂ ਬਾਅਦ ਕਿਸੇ ਵੀ ਵੇਲੇ ਚੋਣ ਜ਼ਾਬਤਾ ਲਾਗੂ ਹੋਣ ਦੀ ਸੰਭਾਵਨਾ ਹੈ, ਜਿਸ ਤੋਂ ਬਾਅਦ ਫਰਵਰੀ ਮਹੀਨੇ ਵਿੱਚ ਵੋਟਾਂ ਪੈ ਸਕਦੀਆਂ ਹਨ। ਮੌਜੂਦਾ ਸਰਕਾਰ ਦਾ ਕਾਰਜਕਾਲ ਮਾਰਚ ਵਿੱਚ ਸਮਾਪਤ ਹੋ ਰਿਹਾ ਹੈ।
